ਸਿਖ਼ਰ ਦੁਪਹਿਰ ਸਿਰ ‘ਤੇ, ਮੇਰਾ ਢੱਲ ਚਲਿਆ ਪਰਛਾਵਾਂ
ਕਬਰਾਂ ਉਡੀਕਦੀਆਂ, ਮੈਨੂੰ ਜਿਉਂ ਪੁੱਤਰਾਂ ਨੂੰ ਮਾਵਾਂ
ਜ਼ਿੰਦਗੀ ਦਾ ਥਲ ਤਪਦਾ, ਕੱਲੇ ਰੁੱਖ ਦੀ ਹੋਂਦ ਵਿਚ ਮੇਰੀ
ਦੁਖਾਂ ਵਾਲੀ ਗਹਿਰ ਚੜੀ, ਵਗੇ ਗਮਾਂ ਵਾਲੀ ਤੇਜ਼ ਹਨੇਰੀ
ਮੈਂ ਵੀ ਕੇਹਾ ਰੁੱਖ ਚੰਦਰਾ, ਜਿਹਨੂੰ ਖਾ ਗਈਆਂ ਉਹਦੀਆਂ ਛਾਵਾਂ
ਲੋਕਾਂ ਮੇਰੇ ਗੀਤ ਸੁਣ ਲਏ, ਮੇਰਾ ਦੁੱਖ ਨਾ ਕਿਸੇ ਨੇ ਜਾਣੇਆ
ਲੱਖਾਂ ਮੇਰੇ ਸੀਸ ਚੁੰਮ ਗਏ ਪਰ ਮੁੱਖੜਾ ਨਾ ਕਿਸੇ ਵੀ ਪਛਾਣਿਆ
ਅੱਜ ਇਸ ਮੁਖੜੇ ਤੋਂ ਪਿਆ ਆਪਣਾ ਮੈਂ ਆਪ ਲੁਕਾਵਾਂ
ਹਿਜਰਾਂ ‘ਚ ਸੜਦੇ ਨੇ , ਸੁੱਖੇ ਰੋਟ ਤੇ ਸੁੱਖੀਆਂ ਚੂਰੀਆਂ
ਉਮਰਾਂ ਤਾਂ ਮੁੱਕ ਚੱਲੀਆਂ, ਪਰ ਮੁੱਕੀਆਂ ਨਾ ਤੇਰੀਆਂ ਵੇ ਦੂਰੀਆਂ
ਰੱਜ ਰੱਜ ਝੂਠ ਬੋਲਿਆ, ਮੇਰੇ ਨਾਲ ਚੰਦਰਿਆ ਕਾਵਾਂ