ਹਾਂ ਮਾਲਕ ਉੱਜੜੇ ਰਾਹਾਂ ਦੇ,ਆਬਾਦ ਕਰਨ ਦੀ ਲੋੜ ਨਹੀਂ
ਕੈਦੀ ਹਾਂ ਗਮ ਦੇ ਪਿੰਜਰੇ ਦੇ,ਆਜ਼ਾਦ ਕਰਨ ਦੀ ਲੋੜ ਨਹੀਂ
ਨਹੀਂ ਹੁੰਦਾ ਅਸਰ ਦੁਆਵਾਂ ਦਾ,ਫਰਿਆਦ ਕਰਨ ਦੀ ਲੋੜ ਨਹੀਂ
ਅਸੀਂ ਅੱਤ ਹਾਂ ਹੋਈ ਤਬਾਹੀ ਦੇ,ਬਰਬਾਦ ਕਰਨ ਦੀ ਲੋੜ ਨਹੀਂ
ਕੰਮ ਕਿਸੇ ਦੇ ਆਉਣੇ ਵਾਲੇ ਨਹੀਂ,ਕਿਤੇ ਪੂਰੀ ਪਾਉਣੇ ਵਾਲੇ ਨਹੀਂ
ਬਸ ਭੁੱਲੇ-ਵਿਸਰੇ ਚੰਗੇ ਆਂ ਸਾਨੂੰ ਯਾਦ ਕਰਨ ਦੀ ਲੋੜ ਨਹੀਂ