ਚੋਲਾ ਸਾਦਗੀ ਦਾ ਪਾ ਕੇ ਜੋ ਦਿਲਾਂ ਨੂੰ ਠੱਗਦੇ,
ਅਸੀਂ ਐਨੇ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ.
ਅਸੀ ਮੰਨਦੇ ਗਰੀਬ ਤੇਰੀ ਏ ਵੀ ਗੱਲ ਮੰਨੀ,
ਨਹੀਓ ਵੇਖਣ ਨੂੰ ਸੋਹਣੇ ਤੇਰੀ ਏ ਵੀ ਗੱਲ ਮੰਨੀ,
ਤੂੰ ਵੀ ਸਾਡੀ ਇੱਕ ਮੰਨ ਪਿੱਛੇ ਜਾ ਨਾ ਜੱਗ ਦੇ,
ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ.
ਸਾਨੂੰ ਉਹਨਾਂ ਚੋਂ ਨਾ ਗਿਣੀ ਜੋ ਨੇ ਦਿਲਾਂ ਦੇ ਵਪਾਰੀ,
ਹਰ ਪਿੰਡ ਹਰ ਸ਼ਹਿਰ ਜਿਹੜੇ ਰੱਖਦੇ ਨੇ ਯਾਰੀ,
ਉਹ ਨੀ ਕਿਸੇ ਦੇ ਵੀ ਹੁੰਦੇ ਲੱਗਦੇ ਨੇ ਜੋ ਸਭ ਦੇ,
ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ.
ਅਸੀ ਐਨੈ ਵੀ ਨੀ ਮਾੜੇ ਜਿੰਨੇ ਤੈਨੂੰ ਲੱਗਦੇ